July 7, 2024 7:18 am
Manish Sisodia

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ, ED ਨੇ ਮੰਗਿਆ 10 ਦਿਨਾਂ ਰਿਮਾਂਡ

ਚੰਡੀਗੜ੍ਹ, 10 ਮਾਰਚ 202: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਹੁਣ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਦੂਜੇ ਪਾਸੇ ਈਡੀ ਵੱਲੋਂ ਸਿਸੋਦੀਆ ਦੇ ਰਿਮਾਂਡ ਦੀ ਮੰਗ ‘ਤੇ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਇਸ ਬਾਰੇ ਜਲਦੀ ਹੀ ਫੈਸਲਾ ਦੇ ਸਕਦੀ ਹੈ। ਦੱਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਏਜੰਸੀ ਨੇ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਹੈ।

ਈਡੀ ਸਿਸੋਦੀਆ (Manish Sisodia) ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ। ਇਸ ਤੋਂ ਬਾਅਦ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਪਹਿਲਾਂ ਈਡੀ ਦੇ ਰਿਮਾਂਡ ‘ਤੇ ਸੁਣਵਾਈ ਸ਼ੁਰੂ ਕੀਤੀ। ਐਡਵੋਕੇਟ ਜੋਹੇਬ ਹੁਸੈਨ ਨੇ ਅਦਾਲਤ ਵਿੱਚ ਈਡੀ ਦਾ ਪੱਖ ਪੇਸ਼ ਕੀਤਾ। ਈਡੀ ਨੇ ਕਿਹਾ ਹੈ ਕਿ ਸ਼ਰਾਬ ਨੀਤੀ ਮਾਮਲੇ ਵਿੱਚ 7 ​​ਹੋਰ ਲੋਕਾਂ ਨੂੰ ਨੋਟਿਸ ਭੇਜੇ ਗਏ ਹਨ ਤਾਂ ਜੋ ਸਿਸੋਦੀਆ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾ ਸਕੇ। ਇਸ ਦੇ ਲਈ ਅਸੀਂ ਸਿਸੋਦੀਆ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕਰ ਰਹੇ ਹਾਂ।