Bikramjit Singh Majithia

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ

29 ਜੁਲਾਈ 2025: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (biklram singh majithia) ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ 29 ਜੁਲਾਈ ਨੂੰ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਸੋਧ ਕਰਨ ਲਈ ਸਮਾਂ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ।

ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਕੀਤੀ ਗਈ ਸੀ

ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ (amritsar) ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਕਮਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ 2021 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਤੱਕ ਉਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਸਾਬਕਾ ਈਡੀ ਡਿਪਟੀ ਡਾਇਰੈਕਟਰ, ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।

ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇ ਮਾਰੇ ਗਏ ਹਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕੋਲ ਪੁਖਤਾ ਸਬੂਤ ਹਨ। ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੋਈ ਠੋਸ ਆਧਾਰ ਨਹੀਂ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਮੀਡੀਆ ਵਿੱਚ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਦਾਲਤ ਵਿੱਚ ਉਸਦੇ ਵਕੀਲ ਮੁੱਕਰ ਜਾਂਦੇ ਹਨ।

Read More: ਬਿਕਰਮ ਮਜੀਠੀਆ ਸੰਬੰਧੀ ਕੇਸ ‘ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਅਦਾਲਤ ‘ਚ ਜਵਾਬ ਦਾਇਰ

Scroll to Top