Sutlej-Yamuna link

ਸੁਪਰੀਮ ਕੋਰਟ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਸੁਣਵਾਈ ਟਲੀ

ਚੰਡੀਗੜ੍ਹ 19 ਜਨਵਰੀ 2023: ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਸੁਣਵਾਈ 15 ਮਾਰਚ ਤੱਕ ਟਾਲ ਦਿੱਤੀ ਹੈ | ਜਿਕਰਯੋਗ ਹੈ ਕਿ 04 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ |ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਹਰਿਆਣਾ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ |

ਇਸਤੋਂ ਪਹਿਲਾਂ ਐਸਵਾਈਐਲ (SYL) ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਿਛਲੇ ਸਾਲ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਸੀ, ਪਰ ਇਸ ਮੀਟਿੰਗ ਦਾ ਕੋਈ ਹੱਲ ਨਹੀਂ ਨਿਕਲ ਸਕਿਆ |

ਪੰਜਾਬ ਅਤੇ ਹਰਿਆਣਾ ਦਰਮਿਆਨ 42 ਸਾਲ ਪਹਿਲਾਂ 1981 ਵਿੱਚ ਐਸਵਾਈਐਲ ਸਮਝੌਤਾ ਹੋਇਆ ਸੀ। ਪਰ ਜਦੋਂ ਉਸ ਅਨੁਸਾਰ ਕੰਮ ਸਮੇਂ ਸਿਰ ਨਾ ਹੋਇਆ ਤਾਂ ਦੋਵਾਂ ਸੂਬਿਆਂ ਵਿਚਾਲੇ ਵਿਵਾਦ ਵਧ ਗਿਆ। ਦੋਵਾਂ ਸੂਬਿਆਂ ਨੂੰ ਐਸਵਾਈਐਲ ਦੇ ਮੁੱਦੇ ‘ਤੇ ਅੱਜ 19 ਜਨਵਰੀ ਨੂੰ ਅਦਾਲਤ ‘ਚ ਜਵਾਬ ਦਾਖ਼ਲ ਕਰਨਾ ਸੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਅਕਤੂਬਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ। ਪਰ ਭਗਵੰਤ ਮਾਨ ਨੇ ਇਹ ਕਹਿ ਕੇ ਨਹਿਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਕਿ ਪੰਜਾਬ ਵਿੱਚ ਪਾਣੀ ਨਹੀਂ ਹੈ।

Scroll to Top