Site icon TheUnmute.com

Heat alert: ਪੰਜਾਬ ‘ਚ ਗਰਮੀ ਦਾ ਅਲਰਟ ਜਾਰੀ, ਪਠਾਨਕੋਟ ‘ਚ ਤਾਪਮਾਨ 46 ਡਿਗਰੀ ਤੋਂ ਪਾਰ

Heat alert

ਚੰਡੀਗੜ੍ਹ, 12 ਜੂਨ 2024: ਪੰਜਾਬ ਦੇ ਵਾਸੀਆਂ ਨੂੰ ਅਗਲੇ 4 ਦਿਨਾਂ ਤੱਕ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ (Heat alert) ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ।

ਇਸਦੇ ਨਾਲ ਹੀ ਪੰਜਾਬ ਦਾ ਪਠਾਨਕੋਟ ਸਭ ਤੋਂ ਗਰਮ ਰਿਹਾ। ਜਿੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ ‘ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ (Heat alert) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ।

Exit mobile version