ਚੰਡੀਗੜ੍ਹ, 03 ਜੂਨ 2024: ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕ ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਹਾਲਾਂਕਿ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ (Heat wave) ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ ਰਾਹਤ ਦਿਖਾਈ ਦੇ ਰਹੀ ਹੈ। ਪੱਛਮੀ ਗੜਬੜੀ ਦੀ ਤਾਕਤ ਵਧਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਔਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ ਹੀਟ ਵੇਵ (Heat wave) ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ।
ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੱਲ੍ਹ, 4 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ 5 ਅਤੇ 6 ਜੂਨ ਤੋਂ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।