Heat Wave

ਪੰਜਾਬ ‘ਚ ਅਗਲੇ ਕੁਝ ਦਿਨਾਂ ਦੌਰਾਨ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 14 ਮਈ 2024: ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਗਰਮੀ (Heat Wave)  ਵਧਣ ਵਾਲੀ ਹੈ। ਸੂਬੇ ‘ਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤਾਪਮਾਨ ਵਿੱਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਅਜਿਹੇ ‘ਚ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਕਿਤੇ 41-44 ਡਿਗਰੀ ਰਹਿ ਸਕਦਾ ਹੈ। ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਿੱਧੀ ਧੁੱਪ ਤੋਂ ਬਚਣ ਲਈ ਕਿਹਾ ਹੈ। ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ (Heat Wave) ਵਧੇਗੀ।

ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਵਧੇਰੇ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਖਾਸ ਤੌਰ ‘ਤੇ ਇਸ ਤੋਂ ਬਚਣ ਦੀ ਲੋੜ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ‘ਤੇ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਬਦਲਾਅ ਆਇਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 39 ਡਿਗਰੀ, ਸਮਰਾਲਾ ਵਿੱਚ 39.1 ਡਿਗਰੀ ਅਤੇ ਮੋਹਾਲੀ ਵਿੱਚ 37.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁੱਲ ਔਸਤ ਵੱਧ ਤੋਂ ਵੱਧ ਤਾਪਮਾਨ ਨਾਲੋਂ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Scroll to Top