ਚੰਡੀਗੜ੍ਹ, 08 ਜੂਨ 2024: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ (Punjab) ਵਿੱਚ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ।
ਅੱਜ ਕਮਜ਼ੋਰ ਪੱਛਮੀ ਗੜਬੜੀ ਦਾ ਅਸਰ ਪੰਜਾਬ (Punjab) ਦੇ ਮਾਲਵੇ ਦੇ 6 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ ਵਿੱਚ ਹੀ ਦੇਖਣ ਨੂੰ ਮਿਲੇਗਾ। ਅੱਜ ਇੱਥੇ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਦੇ ਉਪਰੋਕਤ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਹੈ।