Site icon TheUnmute.com

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ

ਚੰਡੀਗੜ੍ਹ 21 ਅਪ੍ਰੈਲ 2024: ਪੰਜਾਬ ਵਿੱਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 4 ਡਿਗਰੀ ਤੱਕ ਵਧੇਗਾ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ।

ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ ‘ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਆਉਣ ਵਾਲੇ 7 ਦਿਨਾਂ ਵਿੱਚ ਤੇਜ਼ ਧੁੱਪ ਹੋਵੇਗੀ। ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ।

Exit mobile version