ਚੰਡੀਗੜ੍ਹ, 22 ਅਪ੍ਰੈਲ 2025: ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੜੀਸਾ, ਝਾਰਖੰਡ, ਰਾਜਸਥਾਨ ਅਤੇ ਹਰਿਆਣਾ ਵਰਗੇ ਸੂਬਿਆਂ ‘ਚ ਤੇਜ਼ ਗਰਮੀ (Heatwave) ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਰਾਜਧਾਨੀ ਦਿੱਲੀ ‘ਚ ਲੋਕ ਸਵੇਰੇ 11 ਵਜੇ ਤੋਂ ਬਾਅਦ ਆਪਣੇ ਘਰਾਂ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰ ਰਹੇ ਹਨ।
ਪਿਛਲੇ ਕੁਝ ਦਿਨਾਂ ‘ਚ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਹੁਣ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਤੋਂ ਬਾਅਦ, ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ ਅਤੇ ਤਿੰਨ ਦਿਨਾਂ ਲਈ ਹੀਟਵੇਵ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਵੇਲੇ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ।
ਮੌਸਮ ਵਿਭਾਗ ਮੁਤਾਬਕ ਰਾਜਸਥਾਨ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਝਾਰਖੰਡ ਵਿੱਚ ਤਾਪਮਾਨ ਇੱਕ ਵਾਰ ਫਿਰ ਵੱਧ ਸਕਦਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚਣ ਦੀ ਸੰਭਾਵਨਾ ਹੈ | ਇਸਦੇ ਨਾਲ ਹੀ ਮੱਧ ਪ੍ਰਦੇਸ਼ ‘ਚ ਹੀਟਵੇਵ (Heatwave) ਚੱਲਣ ਦੀ ਸੰਭਾਵਨਾ ਹੈ। ਬਿਹਾਰ ‘ਚ ਯੈਲੋ ਅਲਰਟ ਜਾਰੀ ਕਤਾ ਗਿਆ ਹੈ |
ਮੌਸਮ ਵਿਗਿਆਨ ਕੇਂਦਰ (ਪਟਨਾ) ਦੇ ਮੁਤਾਬਕ 22 ਅਪ੍ਰੈਲ ਨੂੰ ਬਿਹਾਰ ਦੇ 31 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਗਰਮ ਦਿਨ, ਗਰਮ ਰਾਤਾਂ ਅਤੇ ਨਮੀ ਵਾਲੀ ਗਰਮੀ ਬਾਰੇ ਚੇਤਾਵਨੀ ਜਾਰੀ ਕੀਤੀ ਹੈ।
Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਦੀ ਚੇਤਾਵਨੀ