ਮੀਂਹ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ

ਪੰਜਾਬ, 17 ਅਗਸਤ 2026: Punjab Weather News: ਪੰਜਾਬ ‘ਚ ਮਾਨਸੂਨ ਦੀ ਗਤੀਵਿਧੀ ਕਾਰਨ ਐਤਵਾਰ ਸਵੇਰੇ ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਸੋਮਵਾਰ ਅਤੇ ਮੰਗਲਵਾਰ ਨੂੰ ਹੋਰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਐਤਵਾਰ ਸਵੇਰੇ 4 ਤੋਂ 7 ਵਜੇ ਦੇ ਵਿਚਾਲੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ‘ਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ‘ਚ 38.8 ਮਿਲੀਮੀਟਰ ਮੀਂਹ ਪਿਆ। ਇਸਦੇ ਨਾਲ ਹੀ ਚੰਡੀਗੜ੍ਹ ‘ਚ 2.6 ਮਿਲੀਮੀਟਰ, ਪਟਿਆਲਾ ‘ਚ 3.4 ਮਿਲੀਮੀਟਰ ਅਤੇ ਪਠਾਨਕੋਟ ‘ਚ 4.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ‘ਚ ਵੀ ਹਲਕਾ ਮੀਂਹ ਪਿਆ।

Read More: ਮੌਸਮ: ਚੰਡੀਗੜ੍ਹ ‘ਚ ਦਿਨ ਭਰ ਰਹੇਗੀ ਬੱਦਲਵਾਈ, ਕੁਝ ਇਲਾਕਿਆਂ ਵਿੱਚ ਪੈ ਰਿਹਾ ਮੀਂਹ

ਵਿਦੇਸ਼

Scroll to Top