ਚੰਡੀਗੜ੍ਹ, 30 ਅਗਸਤ 2024: ਭਾਰੀ ਮੀਂਹ ਹਿਮਾਚਲ ਪ੍ਰਦੇਸ਼ (Himachal Pradesh) ਲਈ ਆਫ਼ਤ ਬਣਿਆ ਹੋਇਆ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ 3 ਜ਼ਿਲ੍ਹਿਆਂ ‘ਚ ਅਗਲੇ 24 ਘੰਟਿਆਂ ਲਈ ਭਾਰੀ ਮੀਂਹ ਅਤੇ ਹੜ੍ਹ ਦਾ ਅਲਰਟ ਦਿੱਤਾ ਹੈ। ਇਹ ਚਿਤਾਵਨੀ ਮੰਡੀ, ਸ਼ਿਮਲਾ ਅਤੇ ਸਿਰਮੌਰ ਦੇ ਕੁਝ ਇਲਾਕਿਆਂ ‘ਚ ਦਿੱਤੀ ਗਈ ਹੈ।
ਇਸ ਕਾਰਨ ਪਹਾੜਾਂ ‘ਚ ਢਿੱਗਾਂ ਡਿੱਗ ਸਕਦੀਆਂ ਹਨ ਅਤੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਸਕਦਾ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 2 ਸਤੰਬਰ ਨੂੰ ਮੁੜ ਸਰਗਰਮ ਹੋਵੇਗਾ। ਇਸ ਕਾਰਨ ਸੂਬੇ (Himachal Pradesh) ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ। 3 ਅਤੇ 4 ਸਤੰਬਰ ਨੂੰ ਫਿਰ ਤੋਂ ਮੌਸਮ ਸਾਫ਼ ਹੋ ਜਾਵੇਗਾ।