ਚੰਡੀਗੜ੍ਹ, 22 ਮਾਰਚ 2024: ਪੰਜਾਬ ਅਤੇ ਹਰਿਆਣਾ ਵਿੱਚ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮਾਰਚ ਮਹੀਨੇ ਦੇ ਅੱਧ ਵਿਚ ਤਾਪਮਾਨ ਵਿਚ ਅਚਾਨਕ ਵਾਧਾ ਹੋਣ ਕਾਰਨ ਗਰਮੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ (Rain) ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਰਾਤ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਸਨ। ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ 22 ਅਤੇ 24 ਮਾਰਚ ਨੂੰ ਪੰਜਾਬ ਵਿੱਚ ਮੀਂਹ (Rain) ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ।