Rain Alert

ਅਗਲੇ 24 ਘੰਟਿਆਂ ਦੌਰਾਨ 19 ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਬਦਰੀਨਾਥ ਹਾਈਵੇ ‘ਤੇ ਆਵਾਜਾਈ ਮੁੜ ਬਹਾਲ

ਚੰਡੀਗੜ੍ਹ, 30 ਜੂਨ 2023: ਦੇਸ਼ ਭਰ ‘ਚ ਮਾਨਸੂਨ ਐਡਵਾਂਸ ਪੜਾਅ ‘ਤੇ ਪਹੁੰਚ ਗਿਆ ਹੈ। ਇਸ ਹਫ਼ਤੇ ਲਗਭਗ ਸਾਰੇ ਸੂਬਿਆਂ ਵਿੱਚ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 19 ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਭਾਰੀ ਮੀਂਹ ਕਾਰਨ ਕੇਦਾਰਨਾਥ ਧਾਮ ਯਾਤਰਾ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਮੀਨ ਖਿਸਕਣ ਦੇ 17 ਘੰਟੇ ਬਾਅਦ ਬਦਰੀਨਾਥ ਜਾਣ ਵਾਲੀ ਸੜਕ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਆਈਐਮਡੀ ਮੁੰਬਈ ਦੇ ਅਨੁਸਾਰ, ਸ਼ੁੱਕਰਵਾਰ ਦੁਪਹਿਰ ਤੱਕ ਮੁੰਬਈ, ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਰਾਜ ਦੇ 4 ਜ਼ਿਲ੍ਹਿਆਂ ਵਿੱਚ 40 ਹਜ਼ਾਰ ਤੋਂ ਵੱਧ ਲੋਕ ਅਜੇ ਵੀ ਹੜ੍ਹ ਦੀ ਲਪੇਟ ਵਿੱਚ ਹਨ। ਵੀਰਵਾਰ ਨੂੰ 4 ਹੋਰ ਮੌਤਾਂ ਹੋਈਆਂ ਹਨ। ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਉੱਤਰਾਖੰਡ ਦੇ ਚਮੋਲੀ ਜ਼ਿਲੇ ‘ਚ ਭਾਰੀ ਮੀਂਹ ਕਾਰਨ ਵੀਰਵਾਰ ਨੂੰ ਛਿਨਕਾ ਨੇੜੇ ਢਿੱਗਾਂ ਡਿੱਗ ਗਈਆਂ।

ਗੁਜਰਾਤ ਦੇ ਪੰਚਮਹਿਲ ਵਿੱਚ ਭਾਰੀ ਮੀਂਹ ਕਾਰਨ ਇੱਕ ਫੈਕਟਰੀ ਦੀ ਕੰਧ ਡਿੱਗ ਗਈ। ਇਸ ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ।

ਅਗਲੇ 24 ਘੰਟੇ ਕਿਵੇਂ ਰਹੇਗਾ ਮੌਸਮ :-

ਇਹਨਾਂ ਸੂਬਿਆਂ ਵਿੱਚ ਭਾਰੀ ਮੀਂਹ ਪਵੇਗਾ:

ਉੱਤਰਾਖੰਡ, ਅਸਾਮ, ਪੱਛਮੀ-ਪੂਰਬੀ ਰਾਜਸਥਾਨ, ਪੱਛਮੀ-ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੂਰਬੀ-ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ , ਤੱਟਵਰਤੀ ਕਰਨਾਟਕ, ਕੇਰਲ, ਗੋਆ, ਸਿੱਕਮ ਅਤੇ ਅੰਡੇਮਾਨ-ਨਿਕੋਬਾਰ।

ਇਨ੍ਹਾਂ ਸੂਬਿਆਂ ‘ਚ ਹੋਵੇਗੀ ਹਲਕੀ ਬਾਰਿਸ਼:

ਸਾਰੇ ਸੂਬਿਆਂ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਵੀ ਹੋਵੇਗੀ, ਜਿਨ੍ਹਾਂ ‘ਚ ਭਾਰੀ ਮੀਂਹ (Rain Alert) ਪਿਆ ਹੈ। ਇਸ ਤੋਂ ਇਲਾਵਾ ਹਰਿਆਣਾ, ਦਿੱਲੀ, ਪੰਜਾਬ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਤਾਮਿਲਨਾਡੂ, ਪੁਡੂਚੇਰੀ ਅਤੇ ਦੱਖਣੀ ਕਰਨਾਟਕ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਵੇਗੀ।

Scroll to Top