ਚੰਡੀਗੜ੍ਹ, 28 ਜੂਨ 2024: ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ | ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ (Heavy Rain) ਪਈ ਹੈ ਅਤੇ ਕਈ ਸੂਬਿਆਂ ‘ਚ ਬੱਦਲਵਾਈ ਛਾਈ ਹੋਈ ਹੈ | ਮੌਸਮ ਵਿਭਾਗ ਨੇ ਪੰਜਾਬ 1 ਜੁਲਾਈ ਤੱਕ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ |
ਇਸਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ (Heavy Rain) ਦਾ ਯੈਲੋ ਅਲਰਟ ਜਾਰੀ ਕੀਤਾ ਹੈ | ਇਨ੍ਹਾਂ ਜ਼ਿਲ੍ਹਿਆਂ ‘ਚ ਮੋਹਾਲੀ, ਮਲੇਰਕੋਟਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ,ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ ਸ਼ਾਮਲ ਹਨ | ਇਸਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਜਿਕਰਯੋਗ ਹਿਮਾਚਲ ਅਤੇ ਦਿੱਲੀ ‘ਚ ਭਾਰੀ ਬਾਰਿਸ਼ ਪੈ ਰਹੀ ਹੈ |