July 5, 2024 2:04 am
ਭਾਰੀ ਬਾਰਿਸ਼

ਮੌਸਮ ਵਿਭਾਗ ਵਲੋਂ ਪੰਜਾਬ, ਦਿੱਲੀ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ

ਚੰਡੀਗੜ੍ਹ 18 ਜੁਲਾਈ 2022: ਦਿੱਲੀ-ਐੱਨਸੀਆਰ ਸਮੇਤ ਕਈ ਸੂਬਿਆਂ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਦੇਖਣ ਨੂੰ ਮਿਲ ਰਹੀ ਹੈ । ਇਸ ਦੌਰਾਨ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਸੋਮਵਾਰ (18 ਜੁਲਾਈ) ਤੋਂ ਉੱਤਰ-ਪੂਰਬੀ ਸੂਬਿਆਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਅਤੇ ਮੰਗਲਵਾਰ (19 ਜੁਲਾਈ) ਤੋਂ ਉੱਤਰ ਪੱਛਮੀ ਭਾਰਤ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਨੂੰ ਅਗਲੇ 3 ਤੋਂ 4 ਦਿਨਾਂ ਲਈ ਆਰੇਂਜ ਅਲਰਟ ‘ਤੇ ਵੀ ਰੱਖਿਆ ਹੈ। ਨਾਲ ਹੀ ਕਿਹਾ ਕਿ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਅਤੇ ਵਿਦਰਭ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਪੰਜਾਬ , ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਉੜੀਸਾ ,ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮਰਾਠਵਾੜਾ, ਗੁਜਰਾਤ ਖੇਤਰ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਅਤੇ ਤੇਲੰਗਾਨਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।