ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ

Heavy Rain

ਚੰਡੀਗੜ੍ਹ, 26 ਮਾਰਚ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਆ ਰਹੀਆਂ ਹਨ। ਦਰਅਸਲ, ਉੱਤਰੀ ਅਤੇ ਪੂਰਬੀ ਸੂਬਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ (Rain) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਵੀ 26 ਤਾਰੀਖ਼ ਤੋਂ ਯਾਨੀ ਅੱਜ ਤੋਂ 28 ਮਾਰਚ ਤੱਕ ਕੁਝ ਹਿੱਸਿਆਂ ‘ਚ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ।

ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ 28 ਮਾਰਚ ਨੂੰ ਪੂਰਬੀ ਰਾਜਸਥਾਨ ਅਤੇ 29 ਮਾਰਚ ਨੂੰ ਪੱਛਮੀ ਯੂਪੀ ਵਿੱਚ ਮੀਂਹ ਪੈ ਸਕਦਾ ਹੈ।ਜਦਕਿ 27 ਤੋਂ 29 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 28 ਤੋਂ 29 ਦਰਮਿਆਨ ਅਤੇ ਉੱਤਰਾਖੰਡ ਵਿੱਚ ਗਰਜ਼-ਤੂਫ਼ਾਨ ਦੇ ਨਾਲ ਮੀਂਹ (Rain)  ਅਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।