July 5, 2024 12:23 am
ਤਾਮਿਲਨਾਡੂ

ਤਾਮਿਲਨਾਡੂ ‘ਚ ਭਾਰੀ ਮੀਂਹ, ਚੇਨਈ ਅਤੇ ਤਿੰਨ ਹੋਰ ਜ਼ਿਲ੍ਹਿਆਂ ਦੇ ਬੰਦ ਰਹਿਣਗੇ ਸਕੂਲ

ਚੰਡੀਗੜ੍ਹ, 7 ਨਵੰਬਰ 2021 : ਤਾਮਿਲਨਾਡੂ ਦੇ ਉੱਤਰੀ ਤੱਟੀ ਇਲਾਕਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਚੇਨਈ ਅਤੇ ਤਿੰਨ ਹੋਰ ਜ਼ਿਲਿਆਂ ਦੇ ਸਕੂਲਾਂ ਨੂੰ ਅਗਲੇ ਦੋ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਪਾਣੀ ਭਰਨ ਦੀਆਂ ਤਸਵੀਰਾਂ ਦੇਖ ਕੇ ਇੱਕ ਵਾਰ ਫਿਰ ਚੇਨਈ ਵਿੱਚ ਸਾਲ 2015 ਵਿੱਚ ਆਏ ਭਿਆਨਕ ਹੜ੍ਹ ਦੀਆਂ ਯਾਦਾਂ ਤਾਜ਼ਾ ਹੋ ਗਈਆਂ।

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੇ ਜਾਣ ਤੋਂ ਬਾਅਦ ਚੇਨਈ, ਤਿਰੂਵੱਲੁਰ, ਚੇਂਗਲਪੱਟੂ ਅਤੇ ਕਾਂਚੀਪੁਰਮ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੌਸਮ ਵਿਭਾਗ ਮੁਤਾਬਕ ਉੱਤਰੀ ਤੱਟੀ ਤਾਮਿਲਨਾਡੂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਐਤਵਾਰ ਨੂੰ ਦਿਨ ਭਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ‘ਤੇ ਬਣੇ ਚੱਕਰਵਾਤੀ ਹਾਲਾਤ ਕਾਰਨ ਚੇਨਈ ਅਤੇ ਇਸ ਦੇ ਉਪਨਗਰਾਂ ‘ਚ ਸਭ ਤੋਂ ਜ਼ਿਆਦਾ ਬਾਰਿਸ਼ ਹੋਵੇਗੀ