ਭਾਰੀ ਮੀਂਹ

Punjab Weather: ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 16 ਜੁਲਾਈ 2025: Punjab Weather Today: ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਬਦਲ ਰਿਹਾ ਹੈ ਅਤੇ ਅੱਜ ਮੋਹਾਲੀ, ਚੰਡੀਗੜ੍ਹ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ ਮੀਂਹ ਪਿਆ ਹੈ | ਮੌਸਮ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦੋਂ ਕਿ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਤਾਪਮਾਨ ‘ਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਆ ਗਿਆ ਹੈ।

ਜਿਕਰਯੋਗ ਹੈ ਕਿ ਜੁਲਾਈ ਮਹੀਨੇ ‘ਚ ਪੰਜਾਬ ‘ਚ ਆਮ ਤੌਰ ‘ਤੇ 110.4 ਮਿਲੀਮੀਟਰ ਮੀਂਹ ਪੈਦਾ ਹੈ, ਜਦੋਂ ਕਿ ਹੁਣ ਤੱਕ 111.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ, ਪੰਜਾਬ ਦੇ ਪ੍ਰਮੁੱਖ ਡੈਮਾਂ ‘ਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ‘ਚ ਪੂਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵੇਲੇ ਕਿਸੇ ਵੀ ਤਰ੍ਹਾਂ ਦੇ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ।

ਕਈ ਜ਼ਿਲ੍ਹਿਆਂ ‘ਚ ਹਲਕੇ ਮੀਂਹ ਦਾ ਅਲਰਟ

ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਮਾਨਸਾ, ਜਲੰਧਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ‘ਚ ਹੁਣ ਤੱਕ ਆਮ ਮੀਂਹ ਦਰਜ ਕੀਤਾ ਗਿਆ ਹੈ। ਕੁਝ ਜ਼ਿਲ੍ਹਿਆਂ ‘ਚ, ਮੀਂਹ ਆਮ ਨਾਲੋਂ ਵੱਧ ਪਿਆ ਹੈ, ਜਿਸ ਕਾਰਨ ਖੇਤੀ ਲਈ ਅਨੁਕੂਲ ਹਾਲਾਤ ਬਣੇ ਹਨ।

Read More: ਮੌਸਮ ਚੇਤਾਵਨੀ: ਕਿਸਾਨਾਂ ਦੇ ਸੁੱਕੇ ਸਾਹ, ਮੁੜ ਪਵੇਗਾ ਮੀਂਹ

Scroll to Top