Punjab

ਹਿਮਾਚਲ ‘ਚ ਭਾਰੀ ਬਰਫ਼ਬਾਰੀ, ਪੰਜਾਬ ਦੇ 17 ਜ਼ਿਲ੍ਹਿਆਂ ‘ਚ ਵੀ ਮੌਸਮ ਰਹੇਗਾ ਖ਼ਰਾਬ

ਚੰਡੀਗੜ੍ਹ, 10 ਜਨਵਰੀ 2024: ਹਰਿਆਣਾ, ਪੰਜਾਬ (Punjab) ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਬੁੱਧਵਾਰ ਸਵੇਰੇ ਕਈ ਇਲਾਕਿਆਂ ‘ਚ 50 ਮੀਟਰ ਤੋਂ 100 ਮੀਟਰ ਤੱਕ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਹਿਮਾਚਲ ਦੇ ਕੁਫਰੀ ‘ਚ ਇਸ ਸਾਲ ਪਹਿਲੀ ਵਾਰ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਠੰਢ ਹੋਰ ਵਧੇਗੀ। ਮਕਰ ਸੰਕ੍ਰਾਂਤੀ ਤੱਕ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ ਰਹੇਗਾ, ਜਿਨ੍ਹਾਂ ‘ਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਮੀਂਹ ਪੈ ਸਕਦਾ ਹੈ। ਹਰਿਆਣਾ ਦਾ ਔਸਤ ਤਾਪਮਾਨ 6.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

ਪੰਜਾਬ (Punjab)  ਦੇ 17 ਜ਼ਿਲ੍ਹਿਆਂ ਵਿੱਚ ਵੀ ਮੌਸਮ ਖ਼ਰਾਬ ਰਹੇਗਾ ਅਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।

ਹਿਮਾਚਲ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਕੁਕੁਮਸੇਰੀ ‘ਚ ਘੱਟੋ-ਘੱਟ ਤਾਪਮਾਨ -8.6 ਡਿਗਰੀ, ਜਦਕਿ ਕੁਫਰੀ ‘ਚ ਘੱਟੋ-ਘੱਟ ਤਾਪਮਾਨ -0.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੋਲਨ ਅਤੇ ਮੰਡੀ ਵਿੱਚ 1.1 ਡਿਗਰੀ ਅਤੇ ਸ਼ਿਮਲਾ ਵਿੱਚ 2.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਧੁੰਦ ਛਾਈ ਰਹੇਗੀ ਅਤੇ ਇਸ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Scroll to Top