July 5, 2024 12:29 am
chanii

ਤਾਮਿਲਨਾਡੂ ਹੈਲੀਕਾਪਟਰ ਹਾਦਸਾ : ਕੈਪਟਨ ਤੋਂ ਬਾਅਦ ਹੁਣ CM ਚੰਨੀ ਨੇ ਟਵੀਟ ਕਰ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 8 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi)ਨੇ ਤਾਮਿਲਨਾਡੂ ਹੈਲੀਕਾਪਟਰ ਹਾਦਸੇ (helicopter crash) ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ ਡਿਫੈਂਸ ਸਟਾਫ ਨੂੰ ਲੈ ਕੇ ਜਾ ਰਹੇ ਫੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ। ਤਾਮਿਲਨਾਡੂ ਦੇ ਕੂਨੂਰ ‘ਚ ਵਾਪਰੀ ਇਸ ਘਟਨਾ ‘ਚ ਉਨ੍ਹਾਂ ਦੀ ਪਤਨੀ ਅਤੇ ਹੋਰ ਅਧਿਕਾਰੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

channi tweet
ਦੱਸਦਈਏ ਕਿ ਤਾਮਿਲਨਾਡੂ ਦੇ ਕੁਨੂਰ ਖੇਤਰ ‘ਚ ਬੁੱਧਵਾਰ ਨੂੰ ਹਵਾਈ ਸੈਨਾ ਦੇ ਹੈਲੀਕਾਪਟਰ Mi-17V5 ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪਰ ਹੁਣ ਤੱਕ ਇਨ੍ਹਾਂ 11 ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਜਿਸ ਬਾਰੇ ਜਲਦੀ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਸਦਨ ਵਿੱਚ ਬਿਆਨ ਦੇ ਕੇ ਸਪਸ਼ਟੀਕਰਨ ਦੇਣਗੇ। ਸਦਨ ‘ਚ ਪਹੁੰਚਣ ਤੋਂ ਬਾਅਦ ਰੱਖਿਆ ਮੰਤਰੀ ਸਾਊਥ ਬਲਾਗ ‘ਚ ਗਏ ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਹੁਣ ਹਰ ਤੱਥ ਦੀ ਪੁਸ਼ਟੀ ਕਰਨ ਤੋਂ ਬਾਅਦ ਉਹ ਬਿਆਨ ਦੇਣ ਲਈ ਸਦਨ ‘ਚ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਰੱਖਿਆ ਮੰਤਰੀ ਘਟਨਾ ਵਾਲੀ ਥਾਂ ਦਾ ਦੌਰਾ ਵੀ ਕਰ ਸਕਦੇ ਹਨ।