ਪੰਜਾਬੀਆਂ ਲਈ ਹੈਲਪਲਾਈਨ ਨੰਬਰ

ਮੱਧ ਏਸ਼ੀਆ ਤੇ ਮੱਧ ਪੂਰਬ ‘ਚ ਫਸੇ ਪੰਜਾਬੀਆਂ ਦੀ ਮੱਦਦ ਲਈ ਹੈਲਪਲਾਈਨ ਨੰਬਰ ਜਾਰੀ: ਡਾ: ਰਵਜੋਤ ਸਿੰਘ

ਚੰਡੀਗੜ੍ਹ, 02 ਮਾਰਚ 2026: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ‘ਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮੁੱਚੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਪੰਜਾਬ ਦੇ ਸਹਿਯੋਗ ਲਈ ਅਪੀਲ ਕੀਤੀ ਹੈ।

ਪੰਜਾਬ ਭਵਨ ਵਿਖੇ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਹੈ | ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ। ਪੰਜਾਬ ਸਰਕਾਰ ਵਿਦੇਸ਼ਾਂ ‘ਚ ਫਸੇ ਹਰ ਪੰਜਾਬੀ ਦੀ ਸੁਰੱਖਿਅਤ ਨਿਕਾਸੀ ਅਤੇ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ।”

ਡਾ. ਰਵਜੋਤ ਸਿੰਘ ਨੇ ਕਿਹਾ ਕਿ ਤੁਰੰਤ ਸਹਾਇਤਾ ਅਤੇ ਤਾਲਮੇਲ ਸਹਾਇਤਾ ਪ੍ਰਦਾਨ ਕਰਨ ਲਈ 0172-2260042, 0172-2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਦੇ ਨਿਵਾਸੀਆਂ ਲਈ) ਆਦਿ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹੈਲਪਲਾਈਨ ਸੇਵਾ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ 24 ਘੰਟੇ ਕੰਮ ਕਰੇਗੀ।ਇਸ ਸਬੰਧ ‘ਚ ਏਡੀਜੀਪੀ ਐਨਆਰਆਈ ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਹੈ।

ਉਨ੍ਹਾਂ ਨੇ ਕਿਹਾ, “ਪੰਜਾਬ ਸਰਕਾਰ ਫਸੇ ਵਿਅਕਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਕੇਂਦਰ ਸਰਕਾਰ ਨਾਲ ਛੇਤੀ ਬੈਠਕ ਕਰਨ ਲਈ ਵੀ ਉਤਸੁਕ ਹੈ। ਸਾਡਾ ਮੰਨਣਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਹਿਯੋਗ ਰਾਹੀਂ, ਅਸੀਂ ਰਾਹਤ ਉਪਾਵਾਂ ਨੂੰ ਤੇਜ਼ ਕਰ ਸਕਦੇ ਹਾਂ ਅਤੇ ਮੁਸਿਬਤ ‘ਚ ਫਸੇ ਆਪਣੇ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰ ਸਕਦੇ ਹਾਂ।”

ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ, ਗ੍ਰਹਿ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ, ਪ੍ਰਭਾਵਿਤ ਵਿਅਕਤੀਆਂ ਦਾ ਡਾਟਾ ਸਰਗਰਮੀ ਨਾਲ ਇਕੱਠਾ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸੁਰੱਖਿਅਤ ਰਸਤੇ ਨੂੰ ਆਸਾਨ ਬਣਾਉਣ ਲਈ ਐਮਰਜੈਂਸੀ ਯੋਜਨਾਵਾਂ ‘ਤੇ ਕੰਮ ਕਰ ਰਿਹਾ ਹੈ।

Read more: ਪੰਜਾਬ ਸਰਕਾਰ ਵੱਲੋਂ ਅਰਬ ਦੇਸ਼ਾਂ ‘ਚ ਫਸੇ ਲੋਕਾਂ ਹੈਲਪਲਾਈਨ ਤੇ ਵਟਸਐਪ ਨੰਬਰ ਜਾਰੀ

ਵਿਦੇਸ਼

Scroll to Top