Site icon TheUnmute.com

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ

Revenue department

ਚੰਡੀਗੜ੍ਹ, 6 ਜੁਲਾਈ 2024: ਪੰਜਾਬ ਸਰਕਾਰ ਦੇ ਖਜ਼ਾਨੇ (Revenue department) ‘ਚ 2024 ਦੌਰਾਨ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ 42 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ | ਇਸਦੀ ਜਾਣਕਾਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮਦਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ |

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਜੂਨ, 2024 ‘ਚ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਸੂਬਾ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ ਜੋ ਕਿ ਜੂਨ ਮਹੀਨੇ 2023 ਦੇ ਮੁਕਾਬਲੇ 42 ਫੀਸਦੀ ਜ਼ਿਆਦਾ ਹੈ |

ਉਨ੍ਹਾਂ ਕਿਹਾ ਜੂਨ ਮਹੀਨੇ 2024 ‘ਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ 2024 ‘ਚ 526.36 ਕਰੋੜ ਰੁਪਏ ਪੰਜਾਬ ਦੇ ਸਰਕਾਰੀ ਖਜ਼ਾਨੇ (Revenue department) ‘ਚ ਆਏ ਹਨ | 2023 ‘ਚ ਮਈ ਮਹੀਨੇ 430.63 ਕਰੋੜ ਰੁਪਏ ਸੀ | ਇਸਦੇ ਨਾਲ ਹੀ ਪਿਛਲੇ ਸਾਲ ਦੇ ਮੁਕਾਬਲੇ 22 ਫੀਸਦੀ ਵੱਧ ਹੈ |

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਤਾ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕੀਤੀ ਜਾਵਗੀ | ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਮਾਲ ਵਿਭਾਗ ਦੇ ਕੰਮਾਂ ‘ਚ ਤੰਗ ਪਰੇਸ਼ਾਨ ਕਰਦਾ ਹੈ ਤਾਂ ਹੈਲਪ ਲਾਈਨ ਨੰਬਰਾਂ ਸ਼ਿਕਾਇਤ ਕੀਤੀ ਜਾਵੇ| ਸੂਬੇ ਦੀ ਜਨਤਾ ਮਾਲ ਵਿਭਾਗ ਦੇ ਕੰਮਾਂ ਸਬੰਧੀ ਲਈ ਹੈਲਪ ਲਾਈਨ 8184900002 ਅਤੇ NRI ਮਾਲ ਵਿਭਾਗ ਸਬੰਧੀ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ |

ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

Exit mobile version