ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਐਮਐਮ ਆਗੂ ਹੇਮੰਤ ਸੋਰੇਨ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਝਾਰਖੰਡ ਹਾਈ ਕੋਰਟ ‘ਸੀ ਪਟੀਸ਼ਨ ਪਾਈ ਸੀ |
ਹੁਣ ਕਪਿਲ ਸਿੱਬਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਕਾਰਨ ਝਾਰਖੰਡ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇਗਾ।ਉਨ੍ਹਾਂ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਮਾਮਲੇ ਦੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।
ਇੱਥੇ ਸੂਤਰਾਂ ਮੁਤਾਬਕ ਈਡੀ ਦੁਪਹਿਰ ਬਾਅਦ ਹੇਮੰਤ ਸੋਰੇਨ (Hemant Soren) ਨੂੰ ਅਦਾਲਤ ‘ਚ ਪੇਸ਼ ਕਰ ਸਕਦੀ ਹੈ। ਹੇਮੰਤ ਸੋਰੇਨ ਦੀ ਗ੍ਰਿਫਤਾਰੀ ਤੋਂ ਬਾਅਦ ਆਦਿਵਾਸੀ ਮੂਲ ਦੇ ਸੰਗਠਨ ਨੇ ਅੱਜ ਝਾਰਖੰਡ ਬੰਦ ਦਾ ਸੱਦਾ ਦਿੱਤਾ ਹੈ। ਹੇਮੰਤ ਸੋਰੇਨ ਨੇ ਈਡੀ ਦੀ ਹਿਰਾਸਤ ਵਿੱਚ 31 ਜਨਵਰੀ ਨੂੰ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਆਪਣਾ ਅਸਤੀਫਾ ਸੌਂਪਿਆ ਸੀ।