ਚੰਡੀਗੜ੍ਹ, 08 ਮਈ 2023: ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ‘ਹੈਰੀਟੇਜ ਸਟਰੀਟ’ ‘ਤੇ 6 ਮਈ ਨੂੰ ਧਮਾਕਾ ਹੋਣ ਵਾਲੀ ਥਾਂ ਦੇ ਨੇੜੇ ਸੋਮਵਾਰ ਸਵੇਰੇ ਇਕ ਹੋਰ ਧਮਾਕਾ ਹੋਇਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਧਮਾਕੇ ‘ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਦੂਜੇ ਪਾਸੇ ਅੰਮ੍ਰਿਤਸਰ (Amritsar) ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਕੀਤੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਅੰਮ੍ਰਿਤਸਰ ਧਮਾਕੇ ਦੇ ਮਾਮਲੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਵਿਗਿਆਨਕ ਅਤੇ ਫੋਰੈਂਸਿਕ ਜਾਂਚ ਕਰ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ, ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖੀ ਜਾਵੇਗੀ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਫਿਲਹਾਲ ਸਥਿਤੀ ਪੂਰੀ ਤਰ੍ਹਾਂ ਸ਼ਾਂਤੀ ਪੂਰਨ ਹੈ। ਉਨ੍ਹਾਂ ਨੇ ਨਾਗਰਿਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਖ਼ਬਰ ਤੋਂ ਪਹਿਲਾਂ ਤੱਥਾਂ ਦੀ ਜਾਂਚ ਕੀਤੀ ਜਾਵੇਗੀ |