Site icon TheUnmute.com

ਫ਼ਿਰੋਜਪੁਰ ‘ਚ ਕੌਮਾਂਤਰੀ ਸਰਹੱਦ ਨੇੜੇ ਆਲੂ ਦੇ ਖੇਤ ‘ਚੋਂ 8 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਹੈਰੋਇਨ

ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਫ਼ਿਰੋਜਪੁਰ ‘ਚ ਸੀਮਾ ਸੁਰੱਖਿਆ ਬਲ (Border Security Force) ਨੇ ਕੌਮਾਂਤਰੀ ਸਰਹੱਦ ਨੇੜੇ ਖੇਤਾਂ ‘ਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਉਠਾ ਕੇ ਉਸ ਨੂੰ ਤਾਰਾਂ ਦੇ ਪਾਰ ਖੇਤਾਂ ਵਿੱਚ ਛੁਪਾ ਦਿੱਤਾ ਸੀ ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਜਵਾਨਾਂ ਦੀ ਖੁਫੀਆ ਜਾਣਕਾਰੀ ਨੇ ਨਾਕਾਮ ਕਰ ਦਿੱਤਾ।

ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਛੁਪਾ ਕੇ ਰੱਖ ਦਿੱਤੀ ਸੀ। ਵੀਰਵਾਰ ਦੁਪਹਿਰ ਨੂੰ ਜਦੋਂ ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।

ਬੀਐਸਐਫ ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਖੋਲ੍ਹਿਆ ਗਿਆ ਤਾਂ ਖੇਪ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 8 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪਿਛਲੇ ਸਾਲ ਦੀ ਗੱਲ ਕਰੀਏ ਤਾਂ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕਦੇ ਹੋਏ 316.988 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।

 

 

Exit mobile version