Site icon TheUnmute.com

ਹਾਈਕੋਰਟ ਵੱਲੋਂ ਅਮਨ ਅਰੋੜਾ ਵੱਲੋਂ ਝੰਡਾ ਲਹਿਰਾਉਣ ਦੇ ਮਾਮਲੇ ਸੰਬੰਧੀ ਸੁਣਵਾਈ 25 ਜਨਵਰੀ ਤੱਕ ਮੁਲਤਵੀ

Aman Arora

ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ 26 ਜਨਵਰੀ ਮੌਕੇ ਤਿਰੰਗਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ ਅਗਲੀ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਏਜੀ ਨੇ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਕੋਰਟ ਵਿੱਚ ਅਮਨ ਅਰੋੜਾ ਦੀ ਅਰਜ਼ੀ ‘ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ। ਜਿਸ ਨੂੰ ਲੈ ਕੇ ਹਾਈਕੋਰਟ ਨੇ ਸੁਣਵਾਈ ਦੀ ਅਗਲੀ ਮਿਲੀ 25 ਜਨਵਰੀ ਦਿੱਤੀ ਹੈ।

Exit mobile version