July 5, 2024 12:33 am
Majithia

ਮਜੀਠੀਆ ਅਗਾਊਂ ਜ਼ਮਾਨਤ ਲਈ ਪਹੁੰਚੇ ਹਾਈਕੋਰਟ, ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ 27 ਦਸੰਬਰ 2021 : ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਅਗਾਊਂ ਜ਼ਮਾਨਤ ਲਈ ਹਾਈਕੋਰਟ (High Court ) ਪਹੁੰਚ ਗਏ ਹਨ। ਮਜੀਠੀਆ ਨੇ ਹੁਣ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਮਜੀਠੀਆ ਨੇ ਹਾਈ ਕੋਰਟ (High Court 0 ਵਿੱਚ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਬਿਕਰਮ ਮਜੀਠੀਆ (Bikram Majithia) ਖਿਲਾਫ ਡਰੱਗ ਮਾਮਲੇ ਵਿੱਚ ਐਫ.ਆਈ.ਆਰ. ਜਿਸ ਤੋਂ ਬਾਅਦ ਬਿਕਰਮ ਮਜੀਠੀਆ ਫਰਾਰ ਹੋ ਗਿਆ ਸੀ। ਬਾਅਦ ਵਿੱਚ ਮਜੀਠੀਆ ਨੂੰ ਲੈ ਕੇ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਹਾਲ ਹੀ ‘ਚ 6000 ਕਰੋੜ ਦੇ ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ (Bikram Majithia) ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਦਰਜ ਕੀਤਾ ਗਿਆ ਸੀ. ਜਿਸ ਤੋਂ ਬਾਅਦ ਮਜੀਠੀਆ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ। ਮਜੀਠੀਆ ਨੇ ਕੁਝ ਦਿਨ ਪਹਿਲਾਂ ਮੋਹਾਲੀ ਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਮੋਹਾਲੀ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।