Site icon TheUnmute.com

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

Bikram Majithia

ਚੰਡੀਗ੍ਹੜ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 29 ਜੁਲਾਈ ਤੱਕ ਟਾਲ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਦੌਰਾਨ ਬੇਨਤੀ ਕੀਤੀ ਕਿ ਅਗਲੀ ਤਾਰੀਖ਼ ਨੂੰ ਸੀਨੀਅਰ ਐਡਵੋਕੇਟ ਵੀ.ਵੀ. ਗਿਰੀ ਪੇਸ਼ ਹੋਣਗੇ, ਇਸ ਲਈ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਵੇ। ਇਸਦੇ ਨਾਲ ਹੀ ਬਿਕਰਮ ਮਜੀਠੀਆ ਦੇ ਵਕੀਲ ਨੇ ਵੀ ਹੋਰ ਦਸਤਾਵੇਜ਼ਾਂ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰਦਿਆਂ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।

Exit mobile version