ਚੰਡੀਗੜ੍ਹ, 21 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਦੇ ਜੱਦੀ ਪਿੰਡ ‘ਚ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਗਈਆਂ ਸਨ। ਅਦਾਲਤ ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਲਈ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਮੰਨਿਆ ਕਿ ਵਿਵਾਦਤ ਜ਼ਮੀਨ ਪੰਚਾਇਤੀ ਸੜਕ ਦਾ ਹਿੱਸਾ ਸੀ।
ਅਦਾਲਤ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਕਬਜ਼ੇ ਹਟਾਉਣ ਦੀ ਕਾਰਵਾਈ ਨੂੰ ਮਾਣਹਾਨੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ। ਅਦਾਲਤ ਨੇ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਾਰ ਦਿੱਤਾ ਅਤੇ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ।
Read More: Chandigarh News: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ




