Site icon TheUnmute.com

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਉਨ੍ਹਾਂ ਦੀ ਜ਼ਮਾਨਤ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਵੇਰਵਿਆਂ ਦਾ ਆਉਣਾ ਬਾਕੀ ਹੈ |

ਜਿਕਰਯੋਗ ਹੈ ਕਿ ਬਿਕਰਮ ਮਜੀਠੀਆ (Bikram Majithia) 24 ਫਰਵਰੀ ਤੋਂ ਜੇਲ ‘ਚ ਬੰਦ ਸੀ | ਪਿਛਲੀ ਸੁਣਵਾਈ ਦੌਰਾਨ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ | ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕੀਤੀ | ਇਸ ਦੌਰਾਨ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੇ ਖਿਲਾਫ ਦਰਜ ਕੀਤਾ ਗਿਆ ਸੀ ਤੇ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

Exit mobile version