July 7, 2024 4:16 pm
Captain Sandeep Sandhu

ਸਟਰੀਟ ਲਾਈਟ ਘੁਟਾਲੇ ਮਾਮਲੇ ‘ਚ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

ਚੰਡੀਗੜ੍ਹ 04 ਜਨਵਰੀ 2023: ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼ਰਤਾਂ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੈਪਟਨ ਸੰਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਹਨ |

ਇਸਦੇ ਨਾਲ ਹੀ ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਸੰਦੀਪ ਸੰਧੂ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਕੈਪਟਨ ਸੰਧੂ ਨੇ ਹਾਈਕੋਰਟ ਨੂੰ ਦੱਸਿਆ ਕਿ ਸਿਆਸੀ ਦੁਸ਼ਮਣੀ ਕਾਰਨ ਉਸ ‘ਤੇ ਇਹ ਦੋਸ਼ ਲਗਾਏ ਗਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਦੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ।