ਚੰਡੀਗੜ੍ਹ, 13 ਮਾਰਚ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ (Jagdish Bhola) ਨੂੰ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਜਗਦੀਸ਼ ਭੋਲਾ ਨੂੰ ਪੁਲਿਸ ਸੁਰੱਖਿਆ ਹੇਠ ਹੀ ਉਸਦੀ ਮਾਂ ਨਾਲ ਮਿਲਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਜਗਦੀਸ਼ ਭੋਲੇ (Jagdish Bhola) ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਭੋਲੇ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਜਗਦੀਸ਼ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਰਹਿ ਚੁੱਕਾ ਹੈ ਅਤੇ ਅਰਜੁਨ ਅਵਾਰਡ ਜੇਤੂ ਹੈ । ਉਹ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. 2013 ‘ਚ ਭੋਲਾ ਖਿਲਾਫ ਡਰੱਗਜ਼ ਦਾ ਮਾਮਲਾ ਸਾਹਮਣੇ ਆਇਆ ਸੀ।