ਚੰਡੀਗੜ੍ਹ, 13 ਅਪ੍ਰੈਲ 2023: ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਅਰੋੜਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਮੰਤਰੀ ਅਰੋੜਾ ਗੁਲਮੋਹਰ ਟਾਊਨਸ਼ਿਪ ਲੈਂਡ ਟਰਾਂਸਫਰ ਮਾਮਲੇ ‘ਚ ਜੇਲ੍ਹ ‘ਚ ਬੰਦ ਸਨ। ਇਸਦੇ ਨਾਲ ਹੀ ਭੀਲ ਅਰੋੜਾ ਨੂੰ ਰਿਸ਼ਵਤ ਕਾਂਡ ‘ਚ ਰਾਹਤ ਮਿਲੀ ਹੈ। 5 ਜਨਵਰੀ ਨੂੰ ਉਨ੍ਹਾਂ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਰਿਸ਼ਵਤ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਇਸ ਤੋਂ ਪਹਿਲਾਂ ਹਾਈਕੋਰਟ ‘ਚ ਵੀ ਸੁਣਵਾਈ ਹੋਈ ਸੀ। ਉਦੋਂ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਬਾਰੇ ਕੋਈ ਰਾਹਤ ਨਹੀਂ ਦਿੱਤੀ ਸੀ।
ਜਨਵਰੀ 19, 2025 8:32 ਪੂਃ ਦੁਃ