Chandigarh: ਸੁਖਪਾਲ ਖਹਿਰਾ ਨੇ ਮੰਗੀ ਰੈਗੂਲਰ ਜ਼ਮਾਨਤ, ਹਾਈਕੋਰਟ ਨੇ ED ਤੋਂ ਮੰਗਿਆ ਜਵਾਬ

bail sought by Sukhpal Khaira

ਚੰਡੀਗੜ੍ਹ 14 ਦਸੰਬਰ 2021 : ਮਨੀ ਲਾਂਡਰਿੰਗ ਮਾਮਲੇ ‘ਚ ਖਹਿਰਾ ਖਿਲਾਫ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਚੱਲਦੇ ਈਡੀ ਨੇ ਖਹਿਰਾ ਨੂੰ ਪਿਛਲੇ ਮਹੀਨੇ ਗ੍ਰਿਫਤਾਰ ਕਰ ਲਿਆ ਸੀ। ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਸੁਖਪਾਲ ਖਹਿਰਾ (Sukhpal Khaira) ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ (High Court) ‘ਚ ਪਟੀਸ਼ਨ ਦਾਇਰ ਕੀਤੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਰੱਦ ਕਰ ਦਿੱਤੀ ਹੈ। ਜਸਟਿਸ ਸੁਰੇਸ਼ਵਰ ਠਾਕੁਰ ਨੇ ਖਹਿਰਾ ਦੀ ਇਸ ਪਟੀਸ਼ਨ ‘ਤੇ ED ਨੂੰ 21 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਨਾਲ ਹੀ ਅਗਲੀ ਸੁਣਵਾਈ ‘ਤੇ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦਸਿਆ ਜਾ ਰਿਹਾ ਹੈ ਕਿ ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ (Sukhpal Khaira) ਖਿਲਾਫ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਈਡੀ ਨੇ ਖਹਿਰਾ ਨੂੰ ਪਿਛਲੇ ਮਹੀਨੇ ਗ੍ਰਿਫਤਾਰ ਕਰ ਲਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।