ਪੰਜਾਬ, 16 ਜੁਲਾਈ 2025: ਜਲੰਧਰ ‘ਚ ਚੱਲ ਰਹੇ ਭ੍ਰਿਸ਼ਟਾਚਾਰ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ | ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਅੰਤਰਿਮ ਰਾਹਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 24 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ।
ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਰਾਜਨ ਅਰੋੜਾ ਨੂੰ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਨਾ ਹੋਵੇਗਾ। ਉਹ ਜਾਂਚ ‘ਚ ਹਿੱਸਾ ਲੈਣਗੇ, ਪਰ ਇਸ ਸਮੇਂ ਦੌਰਾਨ ਪੁਲਿਸ ਉਨ੍ਹਾਂ ਨੂੰ ਹਿਰਾਸਤ ‘ਚ ਨਹੀਂ ਲੈ ਸਕੇਗੀ।
ਇਸ ਤੋਂ ਪਹਿਲਾਂ ਵਿਧਾਇਕ ਰਮਨ ਅਰੋੜਾ ਨੇ ਇਸੇ ਮਾਮਲੇ ‘ਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਰਮਨ ਅਰੋੜਾ ਇਸ ਸਮੇਂ ਨਿਆਂਇਕ ਹਿਰਾਸਤ ‘ਚ ਹਨ। ਜਿਕਰਯੋਗ ਹੈ ਕਿ ਇਹ ਮਾਮਲਾ ਜਲੰਧਰ ‘ਚ ਇੱਕ ਕਥਿਤ ਭ੍ਰਿਸ਼ਟਾਚਾਰ ਘਪਲੇ ਨਾਲ ਸਬੰਧਤ ਹੈ, ਜਾਂਚ ਦੌਰਾਨ ਰਾਜਨ ਅਰੋੜਾ ਦਾ ਨਾਮ ਸਾਹਮਣੇ ਆਇਆ, ਜਿਸ ਤੋਂ ਬਾਅਦ ਉਸਨੂੰ ਵੀ ਇਸ ਮਾਮਲੇ ‘ਚ ਸ਼ਾਮਲ ਕੀਤਾ ਗਿਆ।
Read More: Jalandhar News: ਰਮਨ ਅਰੋੜਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਅਚਾਨਕ ਵਿਗੜੀ ਸਿਹਤ