July 2, 2024 7:10 pm
ਮੁੱਖ ਮੰਤਰੀ ਅਮਰਿੰਦਰ ਸਿੰਘ

ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਦੇ ਮਾਮਲੇ ‘ਚ ਫ਼ੈਸਲਾ ਸੁਣਾਉਣ ‘ਤੇ ਹਾਈ ਕੋਰਟ ਨੇ ਲਗਾਈ ਰੋਕ ,ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ ,11 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ਼ ਲੁਧਿਆਣਾ ਦੇ ਸੀਜੇਐੱਮ ਕੋਰਟ ‘ਚ ਆਮਦਨ ਕਰ ਮਾਮਲੇ ਦੀ ਸੁਣਵਾਈ ‘ਤੇ ਫ਼ੈਸਲਾ ਸੁਣਾਉਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਆਮਦਨ ਕਰ ਵਿਭਾਗ ਨੇ ਇਸ ਸਬੰਧੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ  |

ਜਿਸ ਤੇ ਜਸਟਿਸ ਜੀਐੱਸ ਸੰਧਾਵਾਲੀਆ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਉਹਨਾਂ ਦਾ ਪੁੱਤਰ ਰਣਇੰਦਰ ਸਿੰਘ ਤੋਂ 18 ਨਵੰਬਰ ਤੱਕ ਜਵਾਬ ਮੰਗਿਆ ਹੈ |ਜਿਕਰਯੋਗ ਹੈ ਕਿ 24 ਅਪ੍ਰੈਲ 2017 ਨੂੰ ਹੈ ਕਿ 24 ਅਪ੍ਰੈਲ 2017 ਨੂੰ ਲੁਧਿਆਣਾ ਦੀ ਟ੍ਰਾਇਲ ਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੇ ਰਣਇੰਦਰ ਸਿੰਘ ਨੂੰ ਸੰਮਨ ਕੀਤਾ ਸੀ।

ਸੰਮਨ ਕੀਤੇ ਜਾਣ ਦੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇ ਦਿੱਤੀ ਸੀ।ਅਡੀਸ਼ਨ ਸੈਸ਼ਨ ਜੱਜ ਨੇ ਪਿਛਲੇ ਸਾਲ 27 ਨਵੰਬਰ ਨੂੰ ਦੋਵਾਂ ਦੀ ਮੰਗ ਸਵੀਕਾਰ ਕਰਦੇ ਹੋਏ ਸੰਮਨ ਕੀਤੇ ਜਾਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਕਮਾਂ ਨੂੰ ਆਮਦਨ ਕਰ ਵਿਭਾਗ ਨੇ ਅਪ੍ਰੈਲ 2019 ‘ਚ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ |

ਹੁਣ ਆਮਦਨ ਕਰ ਵਿਭਾਗ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਪਟੀਸ਼ਨ ਫਿਲਹਾਲ ਲੰਬਿਤ ਹੈ ਪਰ ਲੁਧਿਆਣਾ ਟ੍ਰਾਇਲ ਕੋਰਟ ‘ਚ ਸੁਣਵਾਈ ਜਾਰੀ ਹੈ। ਹਾਈ ਕੋਰਟ ਜਦੋਂ ਤਕ ਪਟੀਸ਼ਨ ‘ਤੇ ਫ਼ੈਸਲਾ ਨਹੀਂ ਸੁਣਾ ਦਿੰਦਾ ਹੈ ਉਦੋਂ ਤਕ ਟ੍ਰਾਇਲ ਕੋਰਟ ਨੂੰ ਫ਼ੈਸਲਾ ਸੁਣਾਉਣ ‘ਤੇ ਰੋਕ ਲਗਾ ਦਿੱਤੀ ਹੈ।