Site icon TheUnmute.com

ਪੰਜਾਬ ਦੇ ਬਲੱਡ ਬੈਂਕਾਂ ‘ਚ ਧਾਂਦਲੀ ‘ਤੇ ਹਾਈਕੋਰਟ ਸਖ਼ਤ, ਜਾਂਚ ‘ਤੇ ਚੁੱਕੇ ਸਵਾਲ

Amritpal Singh

ਚੰਡੀਗੜ੍ਹ 14 ਜਨਵਰੀ 2023: ਪੰਜਾਬ ਦੇ ਬਲੱਡ ਬੈਂਕਾਂ (blood banks) ਵਿੱਚ ਧਾਂਦਲੀ ਇੱਕ ਗੰਭੀਰ ਮਾਮਲਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਵੀ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਹਾਈਕੋਰਟ ‘ਚ ਦਾਖ਼ਲ ਨਹੀਂ ਕੀਤੀ | ਹਾਈਕੋਰਟ ਨੇ ਨੋਟਿਸ ਲੈਂਦਿਆਂ ਰਾਜ ਸਰਕਾਰ ਤੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਪੁੱਛਿਆ ਹੈ।

ਇਸਦੇ ਨਾਲ ਹੀ ਵਾਧੂ ਸਟੇਟਸ ਰਿਪੋਰਟ ਦੇਣ ਦੇ ਨਾਲ ਹੀ ਮਾਮਲੇ ਦੀ ਪ੍ਰਕਿਰਿਆ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਬਲੱਡ ਬੈਂਕਾਂ ਦੀ ਜਾਂਚ ਕਰਕੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਜਾਂਦਾ ਹੈ, ਪਰ ਸਰਕਾਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਦਾਲਤ ਦੇ ਹੁਕਮਾਂ ਦੇ ਆਧਾਰ ‘ਤੇ ਹੀ ਹੁੰਦੀ ਹੈ।

ਹਾਈਕੋਰਟ ਨੇ ਬਲੱਡ ਬੈਂਕਾਂ (blood banks) ਦੇ ਨਾਂ ‘ਤੇ ਹੋ ਰਹੀ ਧਾਂਦਲੀ ਬਾਰੇ ਜਾਣਕਾਰੀ ਮੰਗੀ ਹੈ ਅਤੇ ਦੋਸ਼ੀ ਬਣਾਏ ਗਏ ਵਿਅਕਤੀਆਂ ਸਮੇਤ ਹਸਪਤਾਲ ਖਿਲਾਫ ਕੀ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਧਾਂਦਲੀ ਨੂੰ ਖਤਮ ਕਰਨ ਲਈ ਕੀਤੇ ਗਏ ਕੰਮਾਂ ਦਾ ਵਿਸਤ੍ਰਿਤ ਰਿਕਾਰਡ ਵੀ ਮੰਗਿਆ ਗਿਆ ਹੈ। ਹਾਈਕੋਰਟ ਨੇ ਪੰਜਾਬ ਤੋਂ ਇਲਾਵਾ ਹਰਿਆਣਾ ਸਰਕਾਰ ਨੂੰ ਵੀ ਅਗਲੀ ਸੁਣਵਾਈ ਦੌਰਾਨ ਸਪੱਸ਼ਟ ਅਤੇ ਵਿਸਤ੍ਰਿਤ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Exit mobile version