ਚੰਡੀਗੜ੍ਹ 24 ਦਸੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਦਾ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਪੁੱਛਿਆ ਕਿ ਕੀ ਮੈਚ ਲਈ ਇਜਾਜ਼ਤ ਲਈ ਗਈ ਸੀ ਅਤੇ ਸਥਾਨ ਦੇ ਬਾਹਰ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਸਨ। ਪੰਜਾਬ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ।
ਜਿਕਰਯੋਗ ਹੈ ਕਿ 15 ਦਸੰਬਰ ਨੂੰ ਸੋਹਾਣਾ ‘ਚ ਇੱਕ ਕਬੱਡੀ ਕੱਪ ਹੋ ਰਿਹਾ ਸੀ। ਮੈਚ ਦੌਰਾਨ, ਦੋ ਨੌਜਵਾਨਾਂ ਨੇ ਸੈਲਫੀ ਲੈਣ ਦੇ ਬਹਾਨੇ ਪਹਿਲਾਂ ਰਾਣਾ ਬਲਾਚੌਰੀਆ ਦੇ ਚਿਹਰੇ ‘ਤੇ ਸ਼ਾਲ ਮਾਰੀ ਅਤੇ ਫਿਰ ਉਸਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ ਉਹ ਡਿੱਗ ਪਿਆ। ਲੋਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਫੋਰਟਿਸ ਹਸਪਤਾਲ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਇਕ ਪੋਸਟ ਵਾਇਰਲ ਹੋਈ, ਜਿਸ ‘ਚ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਉਨ੍ਹਾਂ ਕਿਹਾ ਕਿ ਉਹ ਵਿਰੋਧੀ ਸਮੂਹ ਨੂੰ ਮਜ਼ਬੂਤ ਕਰ ਰਿਹਾ ਸੀ, ਜਿਸ ਕਾਰਨ ਉਸਦਾ ਕਤਲ ਕੀਤਾ ਗਿਆ। ਹਾਲਾਂਕਿ, ਰਾਣਾ ਬਲਾਚੌਰੀਆ ਦੇ ਪਿਤਾ ਨੇ ਕਿਹਾ ਕਿ ਉਸਦੇ ਪੁੱਤਰ ਦਾ ਕਿਸੇ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕ ਉਸਦੇ ਨਾਮ ਨੂੰ ਬਹਾਨੇ ਵਜੋਂ ਵਰਤ ਕੇ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Read More: ਲੁਧਿਆਣਾ ‘ਚ ਨਕਾਬਪੋਸ਼ ਹਮਲਾਵਰਾਂ ਨੇ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕ.ਤ.ਲ




