parvinder singh jhota

ਪਰਵਿੰਦਰ ਝੋਟਾ ਕਤਲ ਮਾਮਲੇ ਤੋਂ ਬਾਅਦ ਨਸ਼ੇ ਦੀਆਂ ਦਵਾਈਆਂ ਦੀ ਵਿਕਰੀ ‘ਤੇ ਹਾਈ ਕੋਰਟ ਸਖ਼ਤ, ਕੇਂਦਰ ਤੋਂ 6 ਹਫ਼ਤਿਆਂ ‘ਚ ਮੰਗਿਆ ਜਵਾਬ

ਚੰਡੀਗੜ੍ਹ ,25 ਨਵੰਬਰ 2026 : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦਾ ਮੁੱਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਅਦਾਲਤ ਨੇ ਮੈਨੂਫੈਕਚਰਡ ਡਰੱਗਜ਼ ਦੀ ਬਿਨਾਂ ਡਾਕਟਰੀ ਪਰਚੀ ਵਿਕਰੀ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।

ਸੁਣਵਾਈ ਦੌਰਾਨ ਪਟੀਸ਼ਨਕਰਤਾ ਵੱਲੋਂ ਦੱਸਿਆ ਗਿਆ ਕਿ ਕਈ ਮੈਡੀਕਲ ਸਟੋਰਾਂ ‘ਤੇ ਦਵਾਈਆਂ ਦੀਆਂ ਪਰਚੀਆਂ ਦੀਆਂ ਫੋਟੋਕਾਪੀਆਂ ਤਾਂ ਰੱਖੀਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਰਿਕਾਰਡ ਨਿਰਧਾਰਤ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾਂਦਾ।

ਅਦਾਲਤ ਨੇ ਕਿਹਾ ਕਿ ਦਵਾਈਆਂ ਦੀ ਵਿਕਰੀ ਸਬੰਧੀ ਮੌਜੂਦਾ ਨਿਯਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ। ਜੇਕਰ ਪਰਚੀਆਂ ਅਤੇ ਦਵਾਈਆਂ ਦਾ ਰਿਕਾਰਡ ਆਨਲਾਈਨ ਰੱਖਿਆ ਜਾਵੇ ਤਾਂ ਉਨ੍ਹਾਂ ਦੀ ਖਰੀਦ-ਫਰੋਖ਼ਤ ਅਤੇ ਸਪਲਾਈ ‘ਤੇ ਨਜ਼ਰ ਰੱਖੀ ਜਾ ਸਕਦੀ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ 2027 ਨੂੰ ਹੋਵੇਗੀ।

READ MORE : ਬਰਾਤ ਤੋਂ ਪਰਤ ਰਹੀ ਕਾਰ 10 ਫੁੱਟ ਡੂੰਘੀ ਨਹਿਰ ‘ਚ ਡਿੱਗੀ,ਇੱਕ ਦੀ ਮੌਤ, 4 ਜ਼ਖ਼ਮੀ

ਵਿਦੇਸ਼

Scroll to Top