ਚੰਡੀਗੜ੍ਹ, 25 ਜੂਨ 2024: ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਹੁਕਮ ਦਿੱਤੇ ਹਨ | ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ 9 ਜੁਲਾਈ ਨੂੰ ਫੈਸਲਾ ਸੁਣਾਉਣ ਲਈ ਕਿਹਾ ਹੈ | ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜ਼ਮਾਨਤ ਦੇ ਕੇਸਾਂ ਨੂੰ ਬੇਲੋੜੇ ਮੁਲਤਵੀ ਕਰਨਾ ਠੀਕ ਨਹੀਂ ਹੈ |
ਜਿਕਰਯੋਗ ਹੈ ਕਿ ਸਤੇਂਦਰ ਜੈਨ (Satyendra Jain) ਨੇ ਦਿੱਲੀ ਹਾਈ ਕੋਰਟ ਵੱਲੋਂ ਆਪਣੀ ਜ਼ਮਾਨਤ ਪਟੀਸ਼ਨ ‘ਤੇ 6 ਹਫਤਿਆਂ ਦੀ ਰੋਕ ਦੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ | ਇਸ ਤੋਂ ਪਹਿਲਾਂ 28 ਮਈ ਨੂੰ ਦਿੱਲੀ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਵੀ ਮੰਗਿਆ ਸੀ ਅਤੇ ਇਸ ਮਾਮਲੇ ‘ਤੇ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਗਈ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਸੂਚੀਬੱਧ ਕੀਤਾ ਹੈ।