ਚੰਡੀਗੜ੍ਹ, 14 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਪਾਣੀ ਛੱਡਣ ਦੇ ਚੱਲ ਰਹੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਪੰਜਾਬ ਲਈ ਇੱਕ ਨੈਤਿਕ ਜਿੱਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਹਿੱਸੇਦਾਰਾਂ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ‘ਚ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਪ੍ਰਾਪਤ ਕਰਨ ਦੇ ਯੋਗ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਦਾਲਤ ਦਾ ਫੈਸਲਾ ਪੰਜਾਬ ਲਈ ਇੱਕ ਵੱਡੀ ਜਿੱਤ ਹੈ ਕਿਉਂਕਿ ਕੇਂਦਰ ਅਤੇ ਹਰਿਆਣਾ ਸਰਕਾਰਾਂ ਅਤੇ ਬੀਬੀਐਮਬੀ ਦੁਆਰਾ ਅਪਣਾਈ ਹਰ ਚਾਲ ਦੇ ਬਾਵਜੂਦ, ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਰੱਖਿਆ ਕਰਨ ਦੇ ਯੋਗ ਹੋਏ ਹਾਂ।
ਮੁੱਖ ਮੰਤਰੀ ਮਾਨ (CM Bhagwant Mann) ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਪੰਜਾਬ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀ ‘ਤੇ ਅੜੀ ਰਹੀ ਜਦੋਂ ਕਿ ਹਰਿਆਣਾ ਸਾਡਾ ਪਾਣੀ ਚੋਰੀ ਕਰਨਾ ਚਾਹੁੰਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਉਹ ਕਿਸੇ ਹੋਰ ਸੂਬੇ ਨਾਲ ਇੱਕ ਬੂੰਦ ਵੀ ਵਾਧੂ ਪਾਣੀ ਸਾਂਝਾ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਈ ਸਰੋਤ ਪਹਿਲਾਂ ਹੀ ਸੁੱਕ ਚੁੱਕੇ ਹਨ, ਜਿਸ ਕਾਰਨ ਸੂਬੇ ਨੂੰ ਸਿੰਚਾਈ ਦੀਆਂ ਜ਼ਰੂਰਤਾਂ ਲਈ ਵਾਧੂ ਪਾਣੀ ਦੀ ਲੋੜ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀ ਦੇ ਮੁੱਦੇ ‘ਤੇ ਰਾਜਨੀਤਿਕ ਅਤੇ ਕਾਨੂੰਨੀ ਲੜਾਈ ਲੜੀ ਹੈ ਅਤੇ ਅੰਤ’ਚ ਸੱਚਾਈ ਦੀ ਜਿੱਤ ਹੋਈ ਹੈ।
Read More: SYL ਮੁੱਦੇ ‘ਤੇ CM ਭਗਵੰਤ ਮਾਨ ਦਾ ਬਿਆਨ, 50 ਸਾਲ ਪਹਿਲਾਂ ਪਾਣੀ ਦੇ ਹਾਲਾਤ ਕੁਝ ਹੋਰ ਸੀ