Site icon TheUnmute.com

ਪੰਜਾਬ ‘ਚ ਸੜ੍ਹਕੀ ਨੈਟਵਰਕ ਦੀ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਉੱਚ-ਪੱਧਰੀ ਬੈਠਕ

Nitin Gadkari

ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ 2024: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਪੰਜਾਬ ‘ਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਨੂੰ ਲੈ ਕੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਬੈਠਕ ‘ਚ ਸ਼ਾਮਲ ਹੋਏ |

ਇਸ ਸਮੀਖਿਆ ਬੈਠਕ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਬੈਠਕ ‘ਸੀ ਦੱਸਿਆ ਕਿ ਪੰਜਾਬ ‘ਚ ਲਗਭਗ 45000 ਕਰੋੜ ਰੁਪਏ ਨਾਲ ਮੌਜੂਦਾ ਸਮੇਂ 1438 ਕਿੱਲੋਮੀਟਰ ਦੇ ਕੌਮੀ ਰਾਜਮਾਰਗਾਂ ਦੇ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਐਕਊਆਇਰ ਕੀਤੀ ਜ਼ਮੀਨ ਦਾ ਕਬਜਾ ਛੇਤੀ ਉਪਲਬੱਧ ਕਰਵਾਉਣਾ, ਮੁਆਵਜ਼ਾ ਰਾਸ਼ੀ ਦੀ ਵੰਡ ਪ੍ਰਕਿਰਿਆ ‘ਚ ਤੇਜੀ ਲਿਆਉਣਾ, ਜੰਗਲਾਤ ਦੀ ਐਕਊਆਇਰ ਕੀਤੀ ਜ਼ਮੀਨ ਦੇ ਬਦਲੇ ਗੈਰ-ਜੰਗਲਾਤ ਜ਼ਮੀਨ ਦਾ ਲੈਂਡ ਬੈਂਕ ਤਿਆਰ ਕਰਨ ਤੇ ਥਰਮਲ ਪਾਵਰ ਪਲਾਂਟਾਂ ਤੋਂ ਰਾਖ ਦੀ ਉਪਲੱਬਧਤਾ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕੁਝ ਪ੍ਰੋਜੈਕਟਾਂ ਲਈ ਲੌੜੀਂਦੀ ਜ਼ਮੀਨ ਪ੍ਰਾਪਤ ਨਾ ਹੋਣ ਕਾਰਨ ਹੋ ਰਹੀ ਦੇਰੀ ਦੇ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਛੇਤੀ ਹੀ ਹੱਲ ਕੱਢਣ ‘ਤੇ ਜ਼ੋਰ ਦਿੱਤਾ |

ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਵੱਲੋਂ ਸਾਂਝੇ ਕੀਤੇ ਮੁੱਦਿਆਂ ਬਾਰੇ ਹਰਭਜਨ ਸਿੰਘ ਈ.ਟੀ. ਪੰਜਾਬ ਸਰਕਾਰ ਵੱਲੋਂ ਸਾਰੇ ਮਸਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਇਸਦੇ ਨਾਲ ਹੀ ਪੰਜਾਬ ‘ਚ ਰਾਜ ਮਾਰਗਾਂ ਨੂੰ ਹੋਰ ਵਧੀਆ ਜੋੜਨ ਅਤੇ ਸੜ੍ਹਕ ਸੁਰੱਖਿਆ ਨੂੰ ਸੜ੍ਹਕ ਸੁਰੱਖਿਆ ਲਈ ਖਾਨ-ਕੋਟ ਵਿਖੇ ਵਹਿਕਲਰ ਅੰਡਰ ਪਾਸ (VUP) ਦੀ ਉਸਾਰੀ ਆਦਿ ਪ੍ਰੋਜੈਕਟ ਕੇਂਦਰੀ ਮੰਤਰੀ ਦੇ ਧਿਆਨ ‘ਚ ਲਿਆਂਦੇ ਗਏ ਹਨ ।

ਇਸ ਬੈਠਕ ਦੌਰਾਨ ਕੇਂਦਰੀ ਰਾਜ ਮੰਤਰੀ ਅਜੈ ਟਮਟਾ, ਹਰਸ਼ ਮਲਹੋਤਰਾ, ਕੇਂਦਰ ਅਤੇ ਰਾਜ ਦੇ ਪ੍ਰਬੰਧਕੀ ਸਕੱਤਰ, ਸੜ੍ਹਕੀ ਆਵਾਜਾਈ ਬਾਰੇ ਕੇਂਦਰੀ ਮੰਤਰਾਲੇ, ਐਨ.ਐਚ.ਏ.ਆਈ, ਪੰਜਾਬ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ, ਕੰਸੈਸ਼ਨੇਅਰ/ਠੇਕੇਦਾਰ ਅਤੇ ਕੰਨਸਲਟੈਂਟ ਆਦਿ ਮੌਜੂਦ ਸਨ।

Exit mobile version