Site icon TheUnmute.com

ਸਰਹੱਦੀ ਇਲਾਕਿਆਂ ‘ਚ ਡਰੋਨ ਗਤੀਵਿਧੀਆਂ ਦੇ ਮੱਦੇਨਜਰ ਲਗਾਏ ਹਾਈਟੈੱਕ ਐਂਟੀ ਡਰੋਨ ਸਿਸਟਮ

BSF DIG Prabhakar Joshi

ਚੰਡੀਗੜ੍ਹ 01 ਅਕਤੂਬਰ 2022: ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀਆ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਬੀ.ਐਸ.ਐਫ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ (BSF DIG Prabhakar Joshi) ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਸਰਹੱਦੀ ਇਲਾਕਿਆਂ ਦੇ ਲੋਕ ਬੀਐਸਐਫ ਦਾ ਸਾਥ ਦੇਣ ਤਾਂ ਜੋ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਰੋਕਿਆ ਜਾ ਸਕੇ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ

ਇਸਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀ.ਐੱਸ.ਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡ੍ਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਬੀ.ਐੱਸ.ਐੱਫ ਵਲੋਂ ਭਾਰਤ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ ਤੇ ਪਾਣੀ ਫੇਰਿਆ ਹੈ |ਅਤੇ ਇਸੇ ਤਰ੍ਹਾਂ ਪਾਕਿਸਤਾਨ ਦੇ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ ਕੇ ਜ਼ਬਤ ਕੀਤਾ ਹੈ |

ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਐਸਐਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਬੀਐਸਐਫ਼ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ |

Exit mobile version