Amritsar DC office

ਅੰਮ੍ਰਿਤਸਰ ਡੀ.ਸੀ ਦਫ਼ਤਰ ਦੇ ਬਾਹਰ ਨਸ਼ੇ ‘ਚ ਟੱਲੀ ASI ਦਾ ਹਾਈ ਵੋਲਟੇਜ ਡਰਾਮਾ

ਅੰਮ੍ਰਿਤਸਰ 04 ਫਰਵਰੀ 2023: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਇਲਾਕਿਆਂ ਵਿੱਚ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਖ਼ੁਦ ਹੀ ਨਸ਼ੇ ਵਿਚ ਟੱਲੀ ਹੋਣ ਦੀ ਤਸਵੀਰਾਂ ਸਾਹਮਣੇ ਆਈਆਂ ਹਨ | ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ (Amritsar DC office) ਦੇ ਬਾਹਰ ਤਾਇਨਾਤ ਇੱਕ ਏਐੱਸਆਈ ਨਸ਼ੇ ਵਿੱਚ ਧੂੱਤ ਦਿਖਾਈ ਦਿੱਤਾ |

ਜਦੋਂ ਇਸ ਪੁਲਿਸ ਅਧਿਕਾਰੀ ਨਾਲ ਪੱਤਰਕਾਰਾਂ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਇਸ ਪੁਲਿਸ ਅਧਿਕਾਰੀ ਨੇ ਹਾਈ ਵੋਲਟੇਜ ਡਰਾਮਾ ਸ਼ੁਰੂ ਕਰ ਦਿੱਤਾ ਅਤੇ ਨਸ਼ੇ ਦੀ ਹਾਲਤ ਵਿਚ ਇਹ ਪੁਲਿਸ ਅਧਿਕਾਰੀ ਨੇ ਮੀਡੀਆ ਦੇ ਕੈਮਰਿਆਂ ਸਾਹਮਣੇ ਆਪਣੇ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ, ਹਾਲਾਕਿ ਮੌਕੇ ‘ਤੇ ਮੌਜੂਦ ਦੂਜੇ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਪੁਲਿਸ ਅਧਿਕਾਰੀ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਨਸ਼ੇ ‘ਚ ਟੱਲੀ ਅਧਿਕਾਰੀ ਵੱਲੋਂ ਕਿਸੇ ਦੀ ਵੀ ਗੱਲ ਨਹੀਂ ਸੁਣੀ ਗਈ |

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿੱਚ ਤਹਿਸੀਲਦਾਰ ਤੋਂ ਲੈ ਕੇ ਡਿਪਟੀ ਕਮਿਸ਼ਨਰ ਦੇ ਦਫਤਰ ਹਨ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਇਸ ਦਫਤਰ ਵਿੱਚ ਬੈਠਦੇ ਹਨ ਅਤੇ ਇਸ ਗੇਟ ਰਾਹੀਂ ਬਾਹਰ ਆਉਂਦੇ ਜਾਂਦੇ ਹਨ ਅਤੇ ਇਸ ਤੋ 200 ਮੀਟਰ ਦੀ ਦੂਰੀ ਦੇ ਉੱਪਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਤੇ ਐਸਐਸਪੀ ਦਿਹਾਤੀ ਦਾ ਦਫ਼ਤਰ ਵੀ ਮੌਜੂਦ ਹੈ |

ਲੇਕਿਨ ਇਹ ਪੁਲਿਸ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਦਾ ਡਰ ਰੱਖੇ ਬਿਨਾਂ ਹੀ ਨਸ਼ਾ ਦੀ ਹਾਲਤ ਵਿੱਚ ਡਿਊਟੀ ‘ਤੇ ਤਾਇਨਾਤ ਸੀ ਅਤੇ ਹੁਣ ਇਸ ਪੁਲਿਸ ਅਧਿਕਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ‘ਤੇ ਕੀ ਕਾਰਵਾਈ ਕਰਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ |

Scroll to Top