22 ਮਾਰਚ 2025: ਪੰਜਾਬ ਵਿੱਚ ਹਿਮਾਚਲ (himachal) ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ (amritsar bus) ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ ਅੰਮ੍ਰਿਤਸਰ ਬੱਸ ਸਟੈਂਡ ‘ਤੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ‘ਤੇ ਕਾਲੇ ਰੰਗ ਦੀ ਸਪਰੇਅ ਨਾਲ ‘ਖਾਲਿਸਤਾਨ’ ਲਿਖ ਕੇ ਭੰਨਤੋੜ ਕੀਤੀ।
ਸ਼ਨੀਵਾਰ ਸਵੇਰੇ ਅੰਮ੍ਰਿਤਸਰ ਬੱਸ ਸਟੈਂਡ (bus stand) ‘ਤੇ ਖੜੀਆਂ HRTC ਬੱਸਾਂ ‘ਤੇ ਕਾਲੇ ਰੰਗ ਦੇ ਸਪ੍ਰੇ ਨਾਲ ‘ਖਾਲਿਸਤਾਨ’ ਲਿਖਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸਨ। ਜਦੋਂ ਸਵੇਰੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਅਤੇ ਪੁਲਿਸ (police) ਨੂੰ ਸੂਚਿਤ ਕੀਤਾ।
ਇਸ ਦੇ ਨਾਲ ਹੀ, ਹਰਿਆਣਾ ਦੀਆਂ ਬੱਸਾਂ ਦੇ ਡਰਾਈਵਰਾਂ ਨੇ ਹੁਣ ਪੰਜਾਬ ਵਿੱਚ ਬੱਸਾਂ ਚਲਾਉਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਹੋ ਜਾਂਦੀ, ਉਹ ਬੱਸਾਂ ਨਹੀਂ ਚਲਾਉਣਗੇ।
HRTC ਪ੍ਰਬੰਧਨ ਦੀ ਪੁਸ਼ਟੀ ਹੋਈ
ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਡਾ. ਨਿਪੁਣ ਜਿੰਦਲ ਨੇ ਵੀ ਮੀਡੀਆ(media) ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਹਿਮਾਚਲ ਸਰਕਾਰ ਨੇ ਪਹਿਲਾਂ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ, ਪਰ ਅਜਿਹੀਆਂ ਘਟਨਾਵਾਂ ਦੁਬਾਰਾ ਵਾਪਰ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Read More: Himachal Budget 2025: ਸੁੱਖੂ ਸਰਕਾਰ ਵੱਲੋਂ 58,514 ਕਰੋੜ ਰੁਪਏ ਦਾ ਬਜਟ ਪੇਸ਼, 25 ਹਜ਼ਾਰ ਅਸਾਮੀਆਂ ਭਰਨ ਦਾ ਐਲਾਨ