Jairam Thakur

Himachal Election Result: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ ਹਾਰ ਦੀ ਕਰਾਂਗੇ ਸਮੀਖਿਆ

ਚੰਡੀਗੜ੍ਹ 08 ਦਸੰਬਰ 2022 : (Himachal Election Result)  ਹਿਮਾਚਲ ਪ੍ਰਦੇਸ਼ ‘ਚ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲੇ ਤੋਂ ਬਾਅਦ ਕਾਂਗਰਸ ਨੇ ਵੱਡੀ ਬੜ੍ਹਤ ਬਣਾਈ ਹੋਈ ਹੈ।ਹੁਣ ਤੱਕ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ ਨੂੰ 40 ਸੀਟਾਂ ਮਿਲ ਰਹੀਆਂ ਹਨ। ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲ ਸਕਦੀਆਂ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 17 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ।

ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ (Jairam Thakur) ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਲੋਕਾਂ ਦੇ ਵਿਕਾਸ ਲਈ ਕੰਮ ਕਰਨ ਤੋਂ ਕਦੇ ਨਹੀਂ ਰੁਕਾਂਗੇ। ਸਾਨੂੰ ਚੀਜ਼ਾਂ ਦਾ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਕੁਝ ਅਜਿਹੇ ਮੁੱਦੇ ਸਨ ਜਿਨ੍ਹਾਂ ਨੇ ਨਤੀਜਿਆਂ ਦੀ ਦਿਸ਼ਾ ਬਦਲ ਦਿੱਤੀ ਹੈ । ਜੇਕਰ ਭਾਜਪਾ ਹਾਈਕਮਾਂਡ ਮੈਨੂੰ ਬੁਲਾਉਂਦੇ ਹਨ ਤਾਂ ਮੈਂ ਦਿੱਲੀ ਜਾਵਾਂਗਾ। ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਜਿੱਤ ਨੂੰ ਲੈ ਕੇ ਕਾਂਗਰਸ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਆਈਡੀ ‘ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ, ਜਿਸ ‘ਚ ਲਿਖਿਆ ਹੈ ਕਿ ‘ਇਹ ਜਿੱਤ ਤੁਹਾਡੇ ਸਾਰਿਆਂ ਦੀ ਹੈ’ ਧੰਨਵਾਦ ਹਿਮਾਚਲ ਪ੍ਰਦੇਸ਼ |

Scroll to Top