ਚੰਡੀਗੜ੍ਹ 08 ਦਸੰਬਰ 2022: ਇਸ ਵਾਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਸਾਹਮਣੇ ਆਏ ਰੁਝਾਨਾਂ ‘ਚ ਜੈਰਾਮ ਮੰਤਰੀ ਮੰਡਲ ਦੇ ਅੱਠ ਮੰਤਰੀ ਆਪਣੀਆਂ ਸੀਟਾਂ ‘ਤੇ ਪਛੜ ਗਏ ਹਨ। ਜਿੱਥੇ ਲਾਹੌਲ ਸਪਿਤੀ ‘ਚ ਕਾਂਗਰਸ ਦੇ ਰਵੀ ਠਾਕੁਰ ਨੇ ਜਿੱਤ ਦਰਜ ਕੀਤੀ ਹੈ, ਉਥੇ ਉਨ੍ਹਾਂ ਨੇ ਤਕਨੀਕੀ ਸਿੱਖਿਆ ਮੰਤਰੀ ਰਾਮਲਾਲ ਮਾਰਕੰਡਾ ਨੂੰ ਹਰਾਇਆ ਹੈ। ਦੂਜੇ ਪਾਸੇ ਇੱਕ ਹੋਰ ਮੰਤਰੀ ਸੁਰੇਸ਼ ਭਾਰਦਵਾਜ ਵੀ ਆਪਣੀ ਸੀਟ ਹਾਰ ਗਏ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 12 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 13 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ।
ਦੱਸ ਦੇਈਏ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ 68 ਸੀਟਾਂ ਲਈ ਕੁੱਲ 412 ਉਮੀਦਵਾਰ ਮੈਦਾਨ ਵਿੱਚ ਸਨ। ਇਨ੍ਹਾਂ ਉਮੀਦਵਾਰਾਂ ਵਿੱਚੋਂ ਜੈਰਾਮ ਮੰਤਰੀ ਮੰਡਲ ਦੇ 11 ਮੰਤਰੀਆਂ ਨੇ ਚੋਣ ਲੜ ਰਹੇ ਹਨ। ਹੁਣ ਤੱਕ ਕਾਂਗਰਸ ਪੂਰਨ ਬਹੁਮਤ ਵੱਲ ਵਧ ਰਹੀ ਹੈ | ਕਾਂਗਰਸ 39 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਅਤੇ ਭਾਜਪਾ ਨੂੰ 27 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਖੋਲ੍ਹ ਪਾਈ |
ਇਸ ਦੌਰਾਨ ਕਾਂਗਰਸ ਹਾਈਕਮਾਂਡ ਹਿਮਾਚਲ ਪਹੁੰਚਿਆ ਹੈ | ਹਿਮਾਚਲ ਪ੍ਰਦੇਸ਼ ਵਿੱਚ ਹਾਈਕਮਾਂਡ ਨੇ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਸਵੇਰੇ 11:30 ਵਜੇ ਤੱਕ ਸ਼ੁਰੂਆਤੀ ਰੁਝਾਨ ਕਾਂਗਰਸ ਦੇ ਹੱਕ ਵਿੱਚ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਕਾਂਗਰਸ ਆਗੂ ਹਿਮਾਚਲ ਪਹੁੰਚੇ ਹਨ | ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਕਾਂਗਰਸ ਦੇ ਅਬਜ਼ਰਵਰ ਵਜੋਂ ਨਿਯੁਕਤ ਕੀਤੇ ਗਏ ਅਤੇ ਸੂਬਾ ਇੰਚਾਰਜ ਰਾਜੀਵ ਸ਼ੁਕਲਾ ਇਸ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸਦੇ ਨਾਲ ਹੀ ਸਾਰੇ ਵੱਡੇ ਕਾਂਗਰਸੀ ਵਿਧਾਇਕਾਂ ਨੂੰ ਦੁਪਹਿਰ ਤੱਕ ਸ਼ਿਮਲਾ ਬੁਲਾਇਆ ਜਾ ਰਿਹਾ ਹੈ। ਉਸ ਦੀ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਕਾਂਗਰਸੀ ਵਿਧਾਇਕਾਂ ਨੂੰ ਪਹਿਲਾਂ ਬੁਲਾ ਕੇ ਕਿਸੇ ਗੁਪਤ ਥਾਂ ‘ਤੇ ਇਕੱਠਾ ਕੀਤਾ ਜਾਵੇਗਾ।