July 4, 2024 9:19 pm
Himachal

Himachal News: ਹਿਮਾਚਲ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗਈ ਜਾਨ

ਚੰਡੀਗੜ੍ਹ, 17 ਜੂਨ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋ ਗਈ |

ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ (Himachal Pradesh) ਦੇ ਡਲਹੋਜੀ ਖੱਜਿਆਰ ਗਿਆ ਹੋਇਆ ਸੀ। ਜਿਵੇਂ ਹੀ ਉਹ ਕਾਰ ਪਾਰਕਿੰਗ ਕਰਨ ਲੱਗਾ ਤਾਂ ਕਾਰ ਪਿੱਛੇ ਖਾਈ ਵਿਚ ਜਾ ਡਿੱਗੀ। ਪਰਿਵਾਰ ਕੁਝ ਦੂਰ ਹੀ ਗਿਆ ਸੀ ਜਦੋਂ ਇਹ ਹਾਦਸਾ ਵਾਪਰਿਆ |

ਘਟਨਾ ਐਤਵਾਰ ਸ਼ਾਮ 7 ਵਜੇ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ‘ਚ ਰਮਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਮਨ ਕੁਮਾਰ ਪੰਜਾਬ ਪੁਲਿਸ ਦੇ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਸਮੇਂ ਉਹ ਗੁਰਦਾਸਪੁਰ ਪੁਲਿਸ ਕੰਟਰੋਲ ਰੂਮ ਵਿੱਚ ਤਾਇਨਾਤ ਸੀ।