Himachal News: HRTC ਦੀ ਬੱਸ ਨਾਲ ਵਾਪਰਿਆ ਹਾਦਸਾ, ਸਵਾਰੀਆਂ ਸਣੇ ਡੂੰਘੀ ਖੱਡ ‘ਚ ਡਿੱਗੀ

24 ਜੁਲਾਈ 2025: ਹਿਮਾਚਲ ਪ੍ਰਦੇਸ਼ (himachal pradesh) ਦੇ ਮੰਡੀ ਵਿੱਚ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (Transport Corporation) (HRTC) ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਦੱਸ ਦੇਈਏ ਕਿ ਹਾਦਸਾ ਐਨਾ ਜ਼ਿਆਦਾ ਜਬਰਦਸਤ ਸੀ ਕਿ ਇਸ ਹਾਦਸੇ ਵਿੱਚ 5 ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਸਥਾਨਕ ਪੁਲਿਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਖੱਡ ਵਿੱਚੋਂ ਕੱਢ ਕੇ ਸਰਕਾਘਾਟ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ 3 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਉਨ੍ਹਾਂ ਨੂੰ ਬਿਲਾਸਪੁਰ ਏਮਜ਼ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਸ ਜਾਮਨੀ ਤੋਂ ਸਰਕਾਘਾਟ ਵੱਲ ਆ ਰਹੀ ਸੀ। ਇਸ ਦੌਰਾਨ ਬੱਸ (bus) ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਸਰਕਾਘਾਟ-ਜਾਮਨੀ-ਦੁਰਗਾਪੁਰ ਸੜਕ ‘ਤੇ ਮਾਸੇਰਾਨ ਤਲਗਾਰਾ ਨੇੜੇ ਖੱਡ ਵਿੱਚ ਡਿੱਗ ਗਈ।  ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਚੀਕ-ਚਿਹਾੜਾ ਮਚ ਗਿਆ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

Read More: HRTC ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਲਈ ਕਈ ਰੂਟਾਂ ‘ਤੇ ਬੱਸ ਸੇਵਾਵਾਂ ਬਹਾਲ

Scroll to Top