Site icon TheUnmute.com

Himachal News: 10ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁ.ਦ.ਕੁ.ਸ਼ੀ

Pathankot

8 ਦਸੰਬਰ 2024: ਜਵਾਹਰ ਨਵੋਦਿਆ ਵਿਦਿਆਲਿਆ (Jawahar Navodaya Vidyalaya Kothipura) ਕੋਠੀਪੁਰਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਨੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਐਤਵਾਰ ਸਵੇਰੇ ਵਾਪਰੀ ਹੈ। ਉਥੇ ਹੀ ਥਾਣਾ ਸਦਰ ਦੀ ਪੁਲਿਸ(Sadar police station)  ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਦੱਸ ਦੇਈਏ ਕਿ ਲੜਕੀ ਦਾ ਏਮਜ਼ ਬਿਲਾਸਪੁਰ ਵਿਖੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਹੇਜ ਤੱਕ ਖੁਦਕੁਸ਼ੀ (suicide) ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ। ਮ੍ਰਿਤਕ ਵਿਦਿਆਰਥੀ ਹਮੀਰਪੁਰ ਦਾ ਰਹਿਣ ਵਾਲਾ ਹੈ। ਵਧੀਕ ਪੁਲਿਸ ਸੁਪਰਡੈਂਟ ਸ਼ਿਵ ਚੌਧਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪਤਾ ਲਗਾਇਆ ਜਾਵੇਗਾ ਕਿ ਕਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ|

READ MORE: Himachal News: ਮੰਡੀ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.3 ਰਹੀ

Exit mobile version